ਨਵੀਨ ਐੱਸ ਗਰੇਵਾਲ

ਹੈਦਰਾਬਾਦ, 2 ਮਈ

ਆਂਧਰਾ ਪ੍ਰਦੇਸ਼ ਦੇ ਦੋ ਵੱਖ ਵੱਖ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਕਾਰਨ ਕਰੋਨਾ ਦੇ 16 ਮਰੀਜ਼ਾਂ ਦੀ ਮੌਤ ਹੋ ਗਈ। ਬੀਤੀ ਸ਼ਾਮ ਆਕਸੀਜਨ ਨਾ ਮਿਲਣ ਕਾਰਨ ਅਨੰਤਪੁਰ ਸਰਵਜਨ ਸਰਕਾਰੀ ਹਸਪਤਾਲ ਵਿੱਚ 11 ਅਤੇ ਕੁਰਨੂਲ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਪੰਜ ਮਰੀਜ਼ਾਂ ਨੇ ਦਮ ਤੋੜ ਦਿੱਤਾ। ਪੀੜਤਾਂ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਅਨੰਤਾ ਸਰਵਜਨ ਸਰਕਾਰੀ ਹਸਪਤਾਲ ਵਿੱਚ ਆਕਸੀਜਨ ਦੀ ਸਪਲਾਈ ਨਾ ਹੋਣ ਕਾਰਨ ਮੌਤਾਂ ਹੋਈਆਂ ਹਨ। ਉਨ੍ਹਾਂ ਨੇ ਹਸਪਤਾਲ ਦੇ ਸਟਾਫ਼ ’ਤੇ ਅਣਗਹਿਲੀ ਵਰਤਣ ਦਾ ਦੋਸ਼ ਵੀ ਲਾਇਆ। ਹਾਲਾਂਕਿ ਹਸਪਤਾਲ ਦੇ ਅਧਿਕਾਰੀਆਂ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਮੌਤਾਂ ਕਰੋਨਾ ਕਾਰਨ ਹੋਈਆਂ ਹਨ। ਪ੍ਰਸ਼ਾਸਨ ਜਾਂਚ ਕਰਵਾਉਣ ਬਾਰੇ ਵਿਚਾਰ ਕਰ ਰਿਹਾ ਹੈ। ਕੁਰਨੂਲ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਕਸੀਜਨ ਸਪਲਾਈ ਦੀ ਘਾਟ ਕਾਰਨ ਪੰਜ ਕਰੋਨਾ ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਤਾ। ਹਸਪਤਾਲ ਕੋਲ ਕੋਵਿਡ-19 ਮਰੀਜ਼ਾਂ ਨੂੰ ਦਾਖ਼ਲ ਕਰਨ ਦੀ ਮਨਜ਼ੂਰੀ ਨਹੀਂ ਹੈ। ਜ਼ਿਲ੍ਹਾ ਕੁਲੈਕਟਰ ਵੀਰਾਪਾਂਡਿਅਨ ਨੇ ਸਾਰੇ ਕੋਵਿਡ ਮਰੀਜ਼ਾਂ ਨੂੰ ਤੁਰੰਤ ਕੁਰਨੂਲ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦਾ ਹੁਕਮ ਦੇ ਦਿੱਤਾ ਹੈ ਅਤੇ ਪ੍ਰਾਈਵੇਟ ਹਸਪਤਾਲ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

LEAVE A REPLY

Please enter your comment!
Please enter your name here