ਨਵੀਂ ਦਿੱਲੀ, 22 ਜੁਲਾਈ

ਆਮਦਨ ਕਰ ਵਿਭਾਗ ਨੇ ਟੈਕਸ ਚੋਰੀ ਦੇ ਦੋਸ਼ਾਂ ਤਹਿਤ ਅੱਜ ਦੋ ਮੀਡੀਆ ਸਮੂਹਾਂ ਦੈਨਿਕ ਭਾਸਕਰ ਤੇ ਉੱਤਰ ਪ੍ਰਦੇਸ਼ ਦੇ ਹਿੰਦੀ ਸਮਾਚਾਰ ਚੈਨਲ ਭਾਰਤ ਸਮਾਚਾਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਦਫ਼ਤਰਾਂ ’ਤੇ ਛਾਪੇ ਮਾਰੇ। ਸੂਤਰਾਂ ਨੇ ਦੱਸਿਆ ਕਿ ਛਾਪੇ ਭੁਪਾਲ, ਜੈਪੁਰ, ਅਹਿਮਦਾਬਾਦ ਅਤੇ ਕੁਝ ਹੋਰ ਥਾਵਾਂ ‘ਤੇ ਮਾਰੇ ਹਨ। ਕਾਂਗਰਸ ਨੇਤਾ ਦਿੱਗਵਿਜੈ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ਆਮਦਨਕਰ ਵਿਭਾਗ ਨੇ ਸਮੂਹ ਦੇ 6 ਕੰਪਲੈਕਸਾਂ ’ਤੇ ਛਾਪੇ ਮਾਰੇ ਹਨ। ਇਸ ਦੌਰਾਨ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਏਜੰਸੀਆਂ ਆਪਣਾ ਕੰਮ ਆਪ ਕਰਦੀਆਂ ਹਨ, ਇਨ੍ਹਾਂ ਵਿੱਚ ਸਰਕਾਰ ਦਾ ਕੋਈ ਦਖਲ ਨਹੀਂ ਹੈ।

LEAVE A REPLY

Please enter your comment!
Please enter your name here