ਭੁਬਨੇਸ਼ਵਰ, 20 ਮਈ

ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਨੂੰ ਗੰਭੀਰ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਬਿਨਾਂ ਕਿਸੇ ਦਖ਼ਲ ਦੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐੱਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਆਜ਼ਾਦਾਨਾ ਢੰਗ ਨਾਲ ਕੰਮ ਕਰਦੀਆਂ ਹਨ। ਖ਼ਬਰ ਏਜੰਸੀ ਨੂੰ ਦਿੱਤੇ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨੇ ‘ਅਡਾਨੀ-ਅੰਬਾਨੀ’ ਬਾਰੇ ਦਿੱਤੇ ਬਿਆਨ ’ਤੇ ਵੀ ਸਫ਼ਾਈ ਦਿੱਤੀ ਅਤੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਅਧੀਰ ਰੰਜਨ ਚੌਧਰੀ ਨੇ ਕਬੂਲ ਕੀਤਾ ਹੈ ਕਿ ਜੇਕਰ ਅਡਾਨੀ-ਅੰਬਾਨੀ ਟੈਂਪੂ ਭਰ ਕੇ ਪੈਸਾ ਭੇਜਣਗੇ ਤਾਂ ਉਹ ਉਨ੍ਹਾਂ ਖ਼ਿਲਾਫ਼ ਨਹੀਂ ਬੋਲਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਮੁੜ ਸੱਤਾ ’ਚ ਆਈ ਤਾਂ ਇਕ ਦੇਸ਼, ਇਕ ਚੋਣ ਅਤੇ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਜਾਣਗੇ।

LEAVE A REPLY

Please enter your comment!
Please enter your name here