ਨਵੀਂ ਦਿੱਲੀ, 11 ਜੂਨ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 7 ਲੋਕ ਕਲਿਆਣ ਮਾਰਗ ਵਿਖੇ ਮੁਲਾਕਾਤ ਕੀਤੀ। ਸਵਾ ਘੰਟੇ ਦੀ ਗੱਲਬਾਤ ਬਾਅਦ ਜਦੋਂ ਯੋਗੀ ਪ੍ਰਧਾਨ ਮੰਤਰੀ ਨਿਵਾਸ ਤੋਂ ਬਾਹਰ ਆਏ ਤਾਂ ਉਨ੍ਹਾਂ ਪੱਤਰਾਕਾਰਾਂ ਨਾਲ ਕੋਈ ਗੱਲ ਨਹੀਂ ਕੀਤੀ। ਉਹ ਉਥੋਂ ਸਿੱਧੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਲਈ ਚਲੇ ਗਏ। ਅੱਜ ਕੱਲ ਉਤਰ ਪ੍ਰਦੇਸ਼ ਤੇ ਕੇਂਦਰ ਦੀ ਲੀਡਰਸ਼ਿਪ ਵਿਚਾਲੇ ਗੱਲਬਾਤ ਦੇ ਦੌਰ ਚੱਲ ਰਹੇ ਹਨ। ਸੂਤਰਾਂ ਮੁਤਾਬਕ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਰਣਨੀਤੀ ਘੜੀ ਜਾ ਰਹੀ ਹੈ।

LEAVE A REPLY

Please enter your comment!
Please enter your name here