ਨਵੀਂ ਦਿੱਲੀ, 13 ਮਈ

ਐਡੀਟਰਜ਼ ਗਿਲਡ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਾਂ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਹਦਾਇਤਾਂ ਦੇਣ ਕਿ ਉਹ ਚੋਣਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਤਾਂ ਜੋ ਉਹ ਆਪਣੇ ਪੇਸ਼ੇਵਰ ਫਰਜ਼ਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨਿਭਾ ਸਕਣ। ਗਿਲਡ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਚੋਣ ਡਿਊਟੀ ’ਤੇ ਤਾਇਨਾਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਜਾਰੀ ਕੀਤੀ ਜਾਵੇ ਕਿ ਸਭ ਤੋਂ ਮਹੱਤਵਪੂਰਨ ਲੋਕਤੰਤਤਰੀ ਅਭਿਆਸ ’ਚ ਪੱਤਰਕਾਰ ਨੂੰ ਨਿਰਪੱਖਤਾ ਨਾਲ ਰਿਪੋਰਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣ। ਗਿਲਡ ਨੇ ਕਿਹਾ ਕਿ ਉਨ੍ਹਾਂ ਨੂੰ ਪੱਤਰਕਾਰਾਂ ਨੂੰ ਕਈ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ/ਰੈਲੀਆਂ ਦੌਰਾਨ ਛੇੜਛਾੜ ਜਾਂ ਸਰੀਰਕ ਹਮਲੇ ਦਾ ਸ਼ਿਕਾਰ ਹੋਣ ਬਾਰੇ ਰਿਪੋਰਟਾਂ ਮਿਲੀਆਂ ਹਨ। -ਪੀਟੀਆਈ

LEAVE A REPLY

Please enter your comment!
Please enter your name here