ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ, 21 ਜੁਲਾਈ

ਸਰਹੱਦੀ ਸੂਬੇ ਵਿੱਚ ਕਾਰੋਬਾਰ ਸਥਾਪਤੀ ਨੂੰ ਹੋਰ ਸੁਖ਼ਾਲਾ ਬਣਾਉਣ ਸਬੰਧੀ ਪੰਜਾਬ ਸਰਕਾਰ ਨੇ ਦਰਮਿਆਨਾ, ਮੱਧਮ ਤੇ ਛੋਟੀਆਂ ਸਨਅਤਾਂ (ਐੱਮਐੱਸਐੱਮਈਜ਼) ਲਈ ਲਾਜ਼ਮੀ ਨਿਯਮਾਂ ਦੇ ਖ਼ਰਚੇ ਘਟਾਉਣ ਲਈ ਇੱਕ ਹੋਰ ਕਦਮ ਵਧਾਇਆ ਹੈ। ਗਲੋਬਲ ਅਲਾਇੰਸ ਫ਼ਾਰ ਮਾਸ ਇਨਟਰਪ੍ਰਨਰਸ਼ਿਪ (ਗੇਮ) ਸੰਸਥਾ ਵੱਲੋਂ ਸੁਝਾਈਆਂ ਗਈਆਂ ਸਿਫਾਰਸ਼ਾਂ ਲਾਗੂ ਕਰਦਿਆਂ ਇਸ ਬਾਰੇ ਅੱਜ ਇਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ’ਚ ਫ਼ੈਸਲਾ ਲਿਆ ਗਿਆ। ‘ਗੇਮ’ ਸੰਸਥਾ ਦੀਆਂ ਸਿਫਾਰਸ਼ਾਂ ਦੇ ਲਾਗੂ ਹੋਣ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਰਤ, ਸਥਾਨਕ ਸਰਕਾਰਾਂ ਤੇ ਪ੍ਰਸ਼ਾਸਨਿਕ ਸੁਧਾਰਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਨਿਯਮਾਂ ਦੀ ਪਾਲਣਾ ਸਬੰਧੀ ਖਰਚੇ ਹੋਰ ਘੱਟ ਕਰਨ ਦੇ ਉਦੇਸ਼ ’ਤੇ ਕੇਂਦਰਿਤ ਸਿਫਾਰਸ਼ਾਂ ਤੇਜ਼ੀ ਨਾਲ ਲਾਗੂ ਕੀਤੀਆਂ ਜਾਣ।

LEAVE A REPLY

Please enter your comment!
Please enter your name here