ਮੁੰਬਈ, 8 ਮਈ
ਬੰਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਸਰਕਾਰ ਦੇ ਔਰੰਗਾਬਾਦ ਜ਼ਿਲ੍ਹੇ ਦਾ ਨਾਂ ਬਦਲ ਕੇ ਛਤਰਪਤੀ ਸੰਭਾਜੀਨਗਰ ਅਤੇ ਉਸਮਾਨਾਬਾਦ ਦਾ ਨਾਮ ਧਾਰਾਸ਼ਿਵ ਰੱਖਣ ਦੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਆਰਿਫ਼ ਡਾਕਟਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਕਿਸੇ ਦਖ਼ਲ ਦੀ ਇਜਾਜ਼ਤ ਨਹੀਂ ਦਿੰਦਾ।