ਰਮੇਸ਼ ਭਾਰਦਵਾਜ
ਲਹਿਰਾਗਾਗਾ, 22 ਅਗਸਤ
ਨੇੜਲੇ ਪਿੰਡ ਘੋੜੇਨਬ ਦੇ ਇਕ ਕਿਸਾਨ ਮਲਕੀਤ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਉਸ ਦੀ ਪਤਨੀ ਪਰਵਿੰਦਰ ਕੌਰ ਦੇ ਬਿਆਨਾਂ ’ਤੇ ਧਾਰਾ 174 ਅਧੀਨ ਕਾਰਵਾਈ ਕਰਕੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ ’ਤੇ 12 ਲੱਖ ਦਾ ਸਰਕਾਰੀ ਕਰਜ਼ਾ ਅਤੇ ਹੋਰ ਕਰਜ਼ੇ ਸਨ ਜਿਸ ਕਾਰਨ ਉਹ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ।