ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 22 ਅਗਸਤ
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਣਾ ਦੇ ਇੱਕ ਛੋਟੇ ਕਿਸਾਨ ਪਰਿਵਾਰ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ 9 ਸਾਲਾ ਪੁੱਤਰ ਸਮੇਤ ਬੀਤੀ ਰਾਤ ਅਹਿਮਦਗੜ੍ਹ ਲੁਧਿਆਣਾ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਵਿੱਚ ਪਰਿਵਾਰ ਦਾ ਮੁਖੀ ਸੁਖਪਾਲ ਸਿੰਘ (35), ਉਸ ਦੀ ਪਤਨੀ ਸੁਖਦੀਪ ਕੌਰ (32) ਅਤੇ ਪੁੱਤਰ ਬਲਜੋਤ ਸਿੰਘ (9) ਸ਼ਾਮਲ ਹਨ।