ਬੰਗਲੌਰ, 24 ਅਗਸਤ

ਅਪਰਾਧ ਜਾਂਚ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਾਤਕਾਰ ਅਤੇ ਉਸ ਦੇ ਪਿਤਾ ਅਤੇ ਵਿਧਾਇਕ ਐੱਚਡੀ ਰੇਵੰਨਾ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਪ੍ਰਜਵਲ ਵਿਰੁੱਧ ਚਾਰ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਕਿਹਾ ਕਿ 2000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਵਿੱਚ ਕਰੀਬ 150 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਵਿਸ਼ੇਸ਼ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਰੇਵੰਨਾ ਪਰਿਵਾਰ ਦੀ ਘਰੇਲੂ ਨੌਕਰਾਣੀ ਦੇ ਕਥਿਤ ਜਿਨਸੀ ਸ਼ੋਸ਼ਣ ਨਾਲ ਸਬੰਧਤ ਦੋਸ਼ ਵੀ ਸ਼ਾਮਲ ਹਨ।

LEAVE A REPLY

Please enter your comment!
Please enter your name here