ਬੰਗਲੂਰ, 23 ਅਗਸਤ

ਕਰਨਾਟਕ ਸਰਕਾਰ ਨੇ ਸੂਬੇ ਦੇ ਹਸਪਤਾਲਾਂ ’ਚ ਕੰਮ ਕਰਦੇ ਡਾਕਟਰਾਂ ਦੀ ਰੱਖਿਆ ਤੇ ਸੁੁਰੱਖਿਆ ਯਕੀਨੀ ਬਣਾਉਣ ਲਈ ਕੁਝ ਇਹਤਿਆਹੀ ਕਦਮ ਚੁੱਕਣ ਦੀ ਸਿਫਾਰਸ਼ ਕੀਤੀ ਹੈ। ਮੈਡੀਕਲ ਸਿੱਖਿਆ ਮੰਤਰੀ ਸ਼ਰਨਪ੍ਰਕਾਸ਼ ਪਾਟਿਲ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਡਾਕਟਰਾਂ, ਨਰਸਾਂ ਤੇ ਹਸਪਤਾਲ ਦੀ ਸੁਰੱਖਿਆ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਾਕਟਰਾਂ ਦੀ ਸੁਰੱਖਿਆ ਸਬੰਧੀ ਖਾਮੀਆਂ ਦੀ ਸਮੀਖਿਆ ਵੀ ਕੀਤੀ ਗਈ। ਅਧਿਕਾਰੀਆਂ ਮੁਤਾਬਕ ਡਾਕਟਰਾਂ ਦੀ ਐਸੋਸੀਏਸ਼ਨ ਨੂੰ ਦਸਤਾਵੇਜ਼ ਤਿਆਰ ਕਰਨ ਲਈ ਆਖਿਆ ਗਿਆ ਤਾਂ ਮੈਡੀਕਲ ਸਿੱਖਿਆ ਵਿਭਾਗ ਐਡਵਾਈਜ਼ਰੀ ਤਿਆਰ ਕਰ ਸਕੇ। -ਪੀਟੀਆਈ

 

 

LEAVE A REPLY

Please enter your comment!
Please enter your name here