ਕਰੋਨਾਵਾਇਰਸ: ਭਾਰਤ ਵਿਚ 30,256 ਨਵੇਂ ਕੇਸ, 295 ਮੌਤਾਂ

0


ਨਵੀਂ ਦਿੱਲੀ, 20 ਸਤੰਬਰ

ਦੇਸ਼ ਵਿਚ ਕੋਵਿਡ-19 ਦੇ 30,256 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 3,34,78,419 ਹੋ ਗਈ ਹੈ ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,18,181 ਰਹਿ ਗਈ ਹੈ ਜੋ ਕਿ ਕੁੱਲ ਕੇਸਾਂ ਦਾ 0.95 ਫ਼ੀਸਦ ਹੈ ਅਤੇ 183 ਦਿਨਾਂ ਵਿਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਲਾਗ ਕਾਰਨ ਦੇਸ਼ ਭਰ ਵਿਚ 295 ਹੋਰ ਮੌਤਾਂ ਹੋਣ ਨਾਲ ਕਰੋਨਾ ਕਾਰਨ ਮਰਨ ਵਾਲੇ ਕੁੱਲ ਮਰੀਜ਼ਾਂ ਦੀ ਗਿਣਤੀ 4,45,133 ’ਤੇ ਪਹੁੰਚ ਗਈ ਹੈ। -ਪੀਟੀਆਈ


Leave a Reply