ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਜੂਨ

ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 24 ਘੰਟਿਆਂ ਵਿੱਚ 71 ਅਤੇ ਹਰਿਆਣਾ ’ਚ 32 ਦੀ ਮੌਤ ਹੋਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,367 ਅਤੇ ਹਰਿਆਣਾ ਵਿੱਚ 8861 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 1333 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 2337 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਹਾਲ ਦੀ ਘੜੀ ਸੂਬੇ ਵਿੱਚ 16,244 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 2797 ਦਾ ਆਕਸੀਜਨ ਰਾਹੀਂ, 655 ਦਾ ਐਲ-3 ਆਕਸੀਜਨ ਪ੍ਰਬੰਧ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। 212 ਦੀ ਹਾਲਤ ਗੰਭੀਰ ਹੋਣ ਕਰਕੇ ਵੈਂਟੀਲੇਟਰ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ।

ਸਿਹਤ ਵਿਭਾਗ ਅਨੁਸਾਰ 24 ਘੰਟਿਆ ਦੌਰਾਨ ਬਠਿੰਡਾ ’ਚ 9; ਅੰਮ੍ਰਿਤਸਰ, ਮੁਕਤਸਰ ’ਚ 6-6; ਫਿਰੋਜ਼ਪੁਰ, ਲੁਧਿਆਣਾ, ਪਟਿਆਲਾ ’ਚ 5-5; ਜਲੰਧਰ, ਮੁਹਾਲੀ ’ਚ 4-4; ਬਰਨਾਲਾ, ਗੁਰਦਾਸਪੁਰ, ਮੋਗਾ, ਸੰਗਰੂਰ ’ਚ 3-3; ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਤਰਨਤਾਰਨ ’ਚ 2-2; ਕਪੂਰਥਲਾ, ਮਾਨਸਾ, ਨਵਾਂ ਸ਼ਹਿਰ ’ਚ ਇਕ-ਇਕ ਜਣੇ ਦੀ ਕਰੋਨਾ ਕਾਰਨ ਮੌਤ ਹੋਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 539 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 1221 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਹਾਲ ਦੀ ਘੜੀ ਸੂਬੇ ’ਚ 6365 ਐਕਟਿਵ ਕੇਸ ਹਨ।

 

 

 

LEAVE A REPLY

Please enter your comment!
Please enter your name here