ਦੀਨਾਨਗਰ: ਦਿਹਾਤੀ ਮਜ਼ਦੂਰ ਸਭਾ (ਆਰਐੱਮਪੀਆਈ) ਦੇ ਜ਼ਿਲ੍ਹਾ ਆਗੂ ਕਾਮਰੇਡ ਸੁੰਦਰ ਸਿੰਘ ਦਾ ਅੱਜ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਕਮਿਊਨਿਸਟ ਆਗੂਆਂ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਲਾਲ ਝੰਡਾ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਛੋਟੇ ਲੜਕੇਮਹਿੰਦਰ ਸਿੰਘ ਨੇ ਦਿੱਤੀ। ਆਰਐਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸ਼ਿਵ ਕੁਮਾਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੀਪੀਆਈ ਆਗੂ ਕਾਮਰੇਡ ਸੁਭਾਸ਼ ਕੈਰੇ ਨੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ 28 ਮਈ ਨੂੰ ਕਾਮਰੇਡ ਸੁੰਦਰ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਨਾਨਗਰ ਵਿੱਚ ਪਹੁੰਚਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ

LEAVE A REPLY

Please enter your comment!
Please enter your name here