ਚੰਡੀਗੜ੍ਹ, 10 ਫਰਵਰੀ

ਹਰਿਆਣਾ ਸਰਕਾਰ ਨੇ 13 ਫਰਵਰੀ ਨੂੰ ਕਿਸਾਨਾਂ ਦੇ ‘ਦਿੱਲੀ ਕੂਚ’ ਮਾਰਚ ਤੋਂ ਪਹਿਲਾਂ ਅੱਜ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਇੱਕ ਸਮੇਂ ਕਈ ਐੱਸਐੱਮਐੱਸ ਭੇਜਣ ’ਤੇ ਰੋਕ ਲਗਾ ਦਿੱਤੀ ਹੈ। ਇੱਕ ਅਧਿਕਾਰਿਤ ਆਦੇਸ਼ ਮੁਤਾਬਕ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਨੂੰ ਰਾਤ 11.30 ਵਜੇ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਮੁਅੱਤਲ ਰਹਿਣਗੀਆਂ।

LEAVE A REPLY

Please enter your comment!
Please enter your name here