ਖੇਤਰੀ ਪ੍ਰਤੀਨਿਧ

ਪਟਿਆਲਾ, 11 ਫਰਵਰੀ

ਥਾਣਾ ਸਦਰ ਰਾਜਪੁਰਾ ਦੀ ਐਸ ਐਚ ਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਅਤੇ ਟੀਮਾਂ ਵੱਲੋਂ ਵਿਕਰਮਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਕੀਤੀਆਂ ਗਈਆਂ, ਦੋ ਵੱਖ ਵੱਖ ਕਾਰਵਾਈਆਂ ਦੌਰਾਨ ਦੋ ਹੋਰ ਵਿਅਕਤੀਆਂ ਨੂੰ ਅੱਧਾ-ਅੱਧਾ ਕਿਲੋ (ਕੁੱਲ ਇੱਕ ਕਿਲੋ) ਅਫੀਮ ਸਮੇਤ ਕਾਬੂ ਕੀਤਾ।

ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਸ਼ਾ ਰਾਮ ਅਤੇ ਸੱਤਪਾਲ ਵਰਮਾ ਵਾਸੀਆਨ ਸਹਾਰਨਪੁਰ (ਯੂਪੀ)  ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟਿਆਲਾ ਦੇ ਐੱਸਪੀ ਇਨਵੈਸਟੀਗੇਸ਼ਨ ਯੋਗੇਸ਼ ਸ਼ਰਮਾ ਨੇ ਕਿਹਾ ਦੋਵਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here