ਨਵੀਂ ਦਿੱਲੀ, 26 ਅਗਸਤ
ਕੇਂਦਰ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇਥੇ ਦੱਸਿਆ ਕਿ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਲੱਦਾਖ ਦੇ ਨਵੇਂ ਜ਼ਿਲ੍ਹੇ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਬੇਅੰਤ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ। ਜੰਮੂ-ਕਸ਼ਮੀਰ ਰਾਜ ਨੂੰ 5 ਅਗਸਤ 2019 ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ। ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਅਤੇ ਦੂਜਾ ਜੰਮੂ ਅਤੇ ਕਸ਼ਮੀਰ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ਹੋਣ ਦੇ ਨਾਤੇ ਲੱਦਾਖ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਿੱਧੇ ਪ੍ਰਸ਼ਾਸਕੀ ਨਿਯੰਤਰਣ ਅਧੀਨ ਆਉਂਦਾ ਹੈ।