ਚੰਡੀਗੜ੍ਹ, (ਟਨਸ): ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਨੇ ਨਿੱਜੀ ਹਸਪਤਾਲਾਂ ਵਿੱਚ ਕਰੋਨਾ ਰੋਕੂ ਟੀਕਿਆਂ ਦੀਆਂ ਕੀਮਤਾਂ ਤੈਅ ਕਰਨ ਦਾ ਫੈਸਲਾ ਬਹੁਤ ਦੇਰੀ ਨਾਲ ਅਤੇ ਬਿਨਾਂ ਸੂਝ-ਬੂਝ ਤੋਂ ਲਿਆ ਹੈ। ਕੇਂਦਰ ਵੱਲੋਂ ਟੀਕਿਆਂ ਦੀਆਂ ਵਾਧੂ ਕੀਮਤਾਂ ’ਤੇ ਰੋਕ ਲਗਾਉਣ ਬਾਰੇ ਹਾਲ ਹੀ ਵਿੱਚ ਲਏ ਗਏ ਫ਼ੈਸਲੇ ਸਬੰਧੀ ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ। ਭਾਰਤ ਸਰਕਾਰ ਕੋਵੀਸ਼ੀਲਡ ਟੀਕਾ 150 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਪ੍ਰਾਪਤ ਕਰ ਰਹੀ ਸੀ ਜਦਕਿ ਸੂਬਾ ਸਰਕਾਰ ਨੂੰ ਇਸ ਲਈ ਜੀਐੱਸਟੀ ਸਮੇਤ 315 ਰੁਪਏ ਅਦਾ ਕਰਨੇ ਪੈ ਰਹੇ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਨਵੀਂ ਨੀਤੀ ਤਹਿਤ ਰਾਜ ਸਰਕਾਰਾਂ ਵੱਲੋਂ ਵੈਕਸੀਨ ਲਈ ਕੀਤੀ ਗਈ ਸਾਰੀ ਅਦਾਇਗੀ ਵਾਪਸ ਕਰ ਦੇਣੀ ਚਾਹੀਦੀ ਹੈ।

LEAVE A REPLY

Please enter your comment!
Please enter your name here