ਨਵੀਂ ਦਿੱਲੀ, 14 ਮਈ

‘ਆਪ’ ਆਗੂ ਸੰਜੇ ਸਿੰਘ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਵਿਭਵ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਹਾਰ ਕਰਨ ਦੇ ਮਾਮਲੇ ’ਤੇ ‘ਆਪ’ ਸੁਪਰੀਮੋ ਸਖ਼ਤ ਕਾਰਵਾਈ ਕਰਨਗੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਨੂੰ ਨਿੰਦਾਯੋਗ ਦੱਸਿਆ। ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਸਵਾਤੀ ਮਾਲੀਵਾਲ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਣ ਗਏ ਸਨ। ਜਦੋਂ ਉਹ ਡਰਾਇੰਗ ਰੂਮ ਵਿੱਚ ਉਨ੍ਹਾਂ ਨੂੰ ਮਿਲਣ ਲਈ ਇੰਤਜ਼ਾਰ ਕਰ ਰਹੇ ਸਨ ਤਾਂ ਵਿਭਵ ਕੁਮਾਰ ਨੇ ਉਸ ਨਾਲ ਦੁਰਵਿਹਾਰ ਕੀਤਾ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਵਾਤੀ ਮਾਲੀਵਾਲ ਸੋਮਵਾਰ ਨੂੰ ਸਿਵਲ ਲਾਈਨ ਪੁਲੀਸ ਸਟੇਸ਼ਨ ਗਏ ਸਨ ਜਿਨ੍ਹਾਂ ਨੇ ਦੋਸ਼ ਲਾਇਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ।

LEAVE A REPLY

Please enter your comment!
Please enter your name here