ਕੌਮੀ ਖੇਡਾਂ: ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਕੁਆਰਟਰ ਫਾਈਨਲ ’ਚ

0


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 9 ਅਕਤੂਬਰ

ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਕੌਮੀ ਖੇਡਾਂ ਵਿਚ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਮਾਲਵਾ ਹਾਕੀ ਅਕੈਡਮੀ ਹਨੂਮਾਨਗੜ੍ਹ ਨੂੰ ਵੱਡੇ ਫ਼ਰਕ 7-0 ਨਾਲ ਹਰਾ ਕੇ ਕੁਆਰਟਰ ਫਾਈਨਲ ਵਿਚ ਥਾਂ ਬਣਾ ਲਈ ਹੈ। ਇਸ ਜਿੱਤ ’ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੀਮ ਦੇ ਕੋਚ ਪ੍ਰੇਮ ਸਿੰਘ ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਅਤੇ ਵਿਦਿਆ ਦੇ ਨਾਲ ਨਾਲ ਖੇਡਾਂ ਨੂੰ ਵੀ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਖੇਡ ਵਿਭਾਗ ਦੇ ਸਕੱਤਰ ਤੇਜਿੰਦਰ ਸਿੰਘ ਪੱਡਾ ਨੇ ਦੱਸਿਆ ਕਿ ਭੋਪਾਲ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਹਾਕੀ ਟੀਮ ਆਪਣੇ ਪੂਲ ਵਿਚ ਖੇਡਦਿਆਂ ਕੁਆਰਟਰ ਫਾਈਨਲ ਵਿਚ ਪੁੱਜ ਚੁੱਕੀ ਹੈ ਅਤੇ ਹੁਣ ਇਸ ਦਾ ਮੁਕਾਬਲਾ ਦੂਸਰੇ ਪੂਲ ’ਚ ਕੁਆਰਟਰ ਫਾਈਨਲ ਵਿਚ ਪੁੱਜਣ ਵਾਲੀ ਟੀਮ ਨਾਲ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਜਿੱਤ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਏਗੀ। 


Leave a Reply