ਨਿੱਜੀ ਪੱਤਰ ਪ੍ਰੇਰਕ

ਬਟਾਲਾ, 22 ਅਗਸਤ

‘ਖੇਡਾਂ ਵਤਨ ਪੰਜਾਬ ਦੀਆਂ’ 2024 ਨੂੰ ਸਮਰਪਿਤ ਮਸ਼ਾਲ ਮਾਰਚ ਅੱਜ ਸ੍ਰੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖ਼ਲ ਹੋਣ ’ਤੇ ਥੋੜ੍ਹੀ ਦੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ’ਚ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਦੇ ਸਵਾਗਤ ਲਈ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐੱਸਡੀਐੱਮ ਡਾ. ਸ਼ਾਇਰੀ ਭੰਡਾਰੀ, ਤਹਿਸੀਲਦਾਰ ਜਗਤਾਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ, ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਤੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

ਵਿਧਾਇਕ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-2 ਕਰਵਾਈਆਂ ਗਈਆਂ ਸਨ, ਜਿਸ ਵਿੱਚ ਕਰੀਬ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇਣ ਦੇ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਦੱਸਣਯੋਗ ਹੈ ਕਿ ਮਸ਼ਾਲ ਮਾਰਚ ਬਟਾਲਾ ਤੋਂ ਨੌਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਗੁਰਦਾਸਪੁਰ ਪਹੁੰਚੀ ਅਤੇ ਕੱਲ੍ਹ 23 ਅਗਸਤ ਨੂੰ ਪਠਾਨਕੋਟ ਲਈ ਰਵਾਨਾ ਹੋਵੇਗੀ।

LEAVE A REPLY

Please enter your comment!
Please enter your name here