ਸ਼ਿਮਲਾ/ਧਰਮਸ਼ਾਲਾ/ਬਿਲਾਸਪੁਰ (ਹਿਮਜਚਲ), 20 ਮਈ

ਹਿਮਾਚਲ ਪ੍ਰਦੇਸ਼ ਵਿੱਚ ਉਚੇਰੀ ਸਿੱਖਿਆ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਨੇ ਸ਼ਿਮਲਾ, ਚੰਬਾ, ਕਿਨਾਓ ਅਤੇ ਲਾਹੌਲ ਅਤੇ ਸਪਿਤੀ ਨੂੰ ਛੱਡ ਕੇ 12 ਵਿੱਚੋਂ 8 ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ। ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਮਰਜੀਤ ਸ਼ਰਮਾ ਨੇ ਦੱਸਿਆ ਕਿ ਕਾਂਗੜਾ, ਹਮੀਰਪੁਰ, ਊਨਾ, ਬਿਲਾਸਪੁਰ, ਬੱਦੀ-ਬਰੋਟੀਵਾਲਾ-ਨਾਲਾਗੜ੍ਹ ਖੇਤਰ, ਸੋਲਨ, ਨਾਹਨ ਅਤੇ ਪੌਂਟਾ ਸਾਹਿਬ ਦੇ ਸਕੂਲਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

LEAVE A REPLY

Please enter your comment!
Please enter your name here