25.6 C
Miami
Thursday, October 21, 2021
HomeLanguageਪੰਜਾਬੀਚੋਣ ਦਫ਼ਤਰ ਦਾ ਉਦਘਾਟਨ ਕਰਨ ਆਏ ਕਾਂਡਾ ਦਾ ਵਿਰੋਧ

ਚੋਣ ਦਫ਼ਤਰ ਦਾ ਉਦਘਾਟਨ ਕਰਨ ਆਏ ਕਾਂਡਾ ਦਾ ਵਿਰੋਧ

ਪ੍ਰਭੂ ਦਿਆਲ
ਏਲਨਾਬਾਦ, 9 ਅਕਤੂਬਰ

ਏਲਨਾਬਾਦ ਜ਼ਿਮਨੀ ਚੋਣ ਲਈ ਉਤਰੇ ਭਾਜਪਾ-ਜਜਪਾ ਉਮੀਦਵਾਰ ਗੋਬਿੰਦ ਕਾਂਡਾ ਨੂੰ ਅੱਜ ਇੱਥੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਮੁੜ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਅਨੁਸਾਰ ਜਦੋਂ ਕਿਸਾਨਾਂ ਨੂੰ ਸੂਚਨਾ ਮਿਲੀ ਕਿ ਅੱਜ ਗੋਬਿੰਦ ਕਾਂਡਾ ਨੇ ਏਲਨਾਬਾਦ ਵਿੱਚ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਲਈ ਆਉਣਾ ਹੈ ਤਾਂ ਵੱਡੀ ਗਿਣਤੀ ’ਚ ਕਿਸਾਨ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ। ਇਸ ਮੌਕੇ ਪੁਲੀਸ ਅਤੇ ਆਰਪੀਐੱਫ ਦੇ ਜਵਾਨਾਂ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਕਿਸਾਨਾਂ ਨੇ ਸੜਕ ’ਤੇ ਇਕੱਠੇ ਹੋ ਕੇ ਗੋਬਿੰਦ ਕਾਂਡਾ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਵਿਰੋਧ ਕਾਰਨ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗੋਬਿੰਦ ਕਾਂਡਾ ਨੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਗੰਗਵਾ ਅਤੇ ਵਿਧਾਇਕ ਗੋਪਾਲ ਕਾਂਡਾ ਵੀ ਮੌਜੂਦ ਸਨ।

RELATED ARTICLES

Leave a Reply

- Advertisment -

You May Like

%d bloggers like this: