25.6 C
Miami
Thursday, October 21, 2021
HomeLanguageਪੰਜਾਬੀਚੰਨੀ ਦੇ ਪੁੱਤਰ ਦੇ ਵਿਆਹ ’ਤੇ ਕਿਸਾਨ ਸੰਘਰਸ਼ ਦਾ ਪ੍ਰਛਾਵਾਂ

ਚੰਨੀ ਦੇ ਪੁੱਤਰ ਦੇ ਵਿਆਹ ’ਤੇ ਕਿਸਾਨ ਸੰਘਰਸ਼ ਦਾ ਪ੍ਰਛਾਵਾਂ

ਪੱਤਰ ਪ੍ਰੇਰਕ

ਲੰਬੀ, 9 ਅਕਤੂਬਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਭਲਕੇ 10 ਅਕਤੂਬਰ ਨੂੰ ਹੋਣ ਵਾਲੇ ਵਿਆਹ ’ਤੇ ਕਿਸਾਨ ਸੰਘਰਸ਼ ਦਾ ਪਰਛਾਵਾਂ ਦਿਖਾਈ ਦੇ ਰਿਹਾ ਹੈ। ਸੂਬੇ ਦੀ ਵੱਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁੱਖ ਮੰਤਰੀ ਦੇ ਪੁੱਤਰ ਦੇ ਵਿਆਹ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੱਦਾ ਪੱਤਰ ਭੇਜਣ ’ਤੇ ਇਤਰਾਜ਼ ਜਤਾਇਆ ਹੈ। ਸ੍ਰੀ ਚੰਨੀ ਨੇ ਵਿਆਹ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਵੀ ਸੱਦਾ ਭੇਜਿਆ ਗਿਆ ਹੈ। ਇਸ ਸਬੰਧੀ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਵਿਰੋਧੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣੇ ਪੁੱਤਰ ਦੇ ਵਿਆਹ ’ਤੇ ਸੱਦ ਕੇ ਚੰਨੀ ਦਾ ਵੀ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚੰਨੀ ਵੱਲੋਂ ਮੁੱਖ ਮੰਤਰੀ ਖੱਟਰ ਨੂੰ ਵਿਆਹ ’ਚ ਬੁਲਾਉਣ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਵੀ ਹੋ ਸਕਦਾ ਹੈ। 

RELATED ARTICLES

Leave a Reply

- Advertisment -

You May Like

%d bloggers like this: