ਨਵੀਂ ਦਿੱਲੀ, 10 ਜੂਨ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੰਗ ਕੀਤੀ ਕਿ ਕੋਵਿਡ-19 ਟੀਕਾਕਰਨ ਕੇਂਦਰ ਆਉਣ ਵਾਲੇ ਹਰ ਸ਼ਖ਼ਸ ਨੂੰ ਟੀਕਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਹੈ, ਉਨ੍ਹਾਂ ਨੂੰ ਵੀ ਜਿਊਣ ਦਾ ਹੱਕ ਹੈ। ਕਾਬਿਲੇਗੌਰ ਹੈ ਕਿ ਕਾਂਗਰਸ ਲਗਾਤਾਰ ਇਹ ਮੰਗ ਕਰਦੀ ਆ ਰਹੀ ਹੈ ਕਿ ਜਿਨ੍ਹਾਂ ਲੋਕਾਂ ਕੋਲ ਡਿਜੀਟਲ ਰਸਾਈ ਜਾਂ ਸਮਾਰਟ ਫੋਨ ਨਹੀਂ ਹਨ, ਜਾਂ ਖਾਸ ਕਰਕੇ ਜਿਹੜੇ ਲੋਕ ਦੂਰ-ਦੁਰਾਡੇ ਤੇ ਪੇਂਡੂ ਇਲਾਕਿਆਂ ਵਿੱਚ ਰਹਿੰਦੇ ਹਨ, ਨੂੰ ਤਰਜੀਹੀ ਅਧਾਰ ’ਤੇ ਕਰੋਨਾ ਤੋਂ ਬਚਾਅ ਲਈ ਟੀਕੇ ਲਾਏ ਜਾਣ। 

ਵਿਰੋਧੀ ਪਾਰਟੀ ਨੇ ਮੰਗ ਕੀਤੀ ਕਿ ਕੋਵਿਡ ਵੈਕਸੀਨ ਲਵਾਉਣ ਲਈ ‘ਕੋਵਿਨ’ ਐਪ ’ਤੇ ਲਾਜ਼ਮੀ ਰਜਿਸਟਰੇਸ਼ਨ ਦੀ ਸ਼ਰਤ ਨਹੀਂ ਹੋਣੀ ਚਾਹੀਦੀ।

 ਰਾਹੁਲ ਨੇ ਹਿੰਦੀ ਵਿੱਚ ਕੀਤੇ ਟਵੀਟ ’ਚ ਕਿਹਾ, ‘‘ਵੈਕਸੀਨ ਲਈ ਆਨਲਾਈਨ ਰਜਿਸਟਰੇਸ਼ਨ ਕਾਫ਼ੀ ਨਹੀਂ ਹੈ। ਟੀਕਾਕਰਨ ਕੇਂਦਰ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਕਰੋਨਾ ਤੋਂ ਬਚਾਅ ਲਈ ਟੀਕਾ ਲੱਗਣਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਦੀ ਇੰਟਰਨੈੱਟ ਤੱਕ ਪਹੁੰਚ ਸੰਭਵ ਨਹੀਂ ਹੈ, ਉਨ੍ਹਾਂ ਨੂੰ ਵੀ ਜਿਊਣ ਦਾ ਹੱਕ ਹੈ।’’ -ਪੀਟੀਆਈ

LEAVE A REPLY

Please enter your comment!
Please enter your name here