ਬੈਰਕਪੁਰ(ਪੱਛਮੀ ਬੰਗਾਲ), 12 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੈਰਕਪੁਰ ਵਿਚ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘‘ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਨੂੰ ਖ਼ਤਮ ਨਹੀਂ ਕਰ ਸਕਦਾ।’’ ਉਨ੍ਹਾਂ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੀ ‘ਵੋਟ ਬੈਂਕ’ ਸਿਆਸਤ ਨੂੰ ਭੰਡਿਆ। ਉਨ੍ਹਾਂ ਦਾਅਵਾ ਕੀਤਾ ਕਿ ਸੰਦੇਸ਼ਖਲੀ ਜਿਨਸੀ ਦੁੁਰਾਚਾਰ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣ ਲਈ ਟੀਐੱਮਸੀ ਦੇ ਗੁੰਡਿਆਂ ਵੱਲੋਂ ਪੀੜਤ ਮਹਿਲਾਵਾਂ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਐੱਮਸੀ ਦੇ ਰਾਜ ਵਿਚ ਹਿੰਦੂਆਂ ਨੂੰ ਸੂਬੇ ਵਿਚ ਦੂਜੇ ਦਰਜੇ ਦੇ ਨਾਗਰਿਕਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। -ਪੀਟੀਆਈ

LEAVE A REPLY

Please enter your comment!
Please enter your name here