ਅਨਿਲ ਸ਼ਰਮਾ

ਰੋਹਤਕ, 6 ਜੂਨ

ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਅੱਜ ਫਿਰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਢਿੱਡ ਵਿੱਚ ਦਰਦ ਹੋਣ ਕਾਰਨ  ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਡੇਰਾ ਮੁਖੀ ਨੂੰ ਕਰੋਨਾ ਹੋ ਗਿਆ ਹੈ ਤੇ ਉਹ ਆਪਣੇ ਪਰਿਵਾਰ ਤੇ ਹਨੀਪ੍ਰੀਤ ਨੂੰ ਮਿਲਣ ਦੀ ਜ਼ਿੱਦ ਕਰ ਰਿਹਾ ਹੈ। ਇਸ ਕਾਰਨ ਉਸ ਨੇ ਕਈ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਸਪਤਾਲ ਵਿੱਚ ਡੇਰ ਮੁਖੀ ਨੂੰ ਵਿਸ਼ੇਸ਼ ਵਾਰਡ ਵਿੱਚ ਰੱਖਿਆ ਹੋਇਆ ਹੈ। 3 ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਅਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here