26.2 C
Miami
Monday, October 18, 2021
HomeLanguageਪੰਜਾਬੀਤਖ਼ਤ ਸ੍ਰੀ ਕੇਸਗੜ੍ਹ ਸਾਹਿਬ ’ਚ ਗੋਲੀ ਚਲਾਈ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ’ਚ ਗੋਲੀ ਚਲਾਈ

ਮੁੱਖ ਅੰਸ਼

  • ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਨਿਹੰਗ ਸਿੰਘ ਦੇ ਬਾਣੇ ਵਿੱਚ ਆਇਆ ਵਿਅਕਤੀ ਪੁਲੀਸ ਹਵਾਲੇ ਕੀਤਾ
  • ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ 

ਬੀ ਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 9 ਅਕਤੂਬਰ

ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਮਗਰੋਂ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਪਾਣੀਪਤ (ਹਰਿਆਣਾ) ਦੇ ਇੱਕ ਵਿਅਕਤੀ ਨੇ ਆਪਣੇ ਲਾਇਸੰਸੀ ਰਾਈਫਲ ਨਾਲ ਹਵਾਈ ਫਾਇਰ ਕਰ ਦਿੱਤਾ ਜਿਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਕਾਬੂ ਕਰ ਕੇ ਪੁਲੀਸ ਹਵਾਲੇ ਕਰ ਦਿੱਤਾ।

ਜਾਂਚ ਅਧਿਕਾਰੀ ਗੁਰਮੁਖ ਸਿੰਘ ਨੇ ਦੱਸਿਆ ਪਾਣੀਪਤ ਦੇ ਕੁਲਦੀਪ ਸਿੰਘ ਨੇ ਇਹ ਹਵਾਈ ਫਾਇਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕ ਕੇ ਉਹ ਬਾਹਰ ਪਰਿਕਰਮਾ ਵਿੱਚ ਆਇਆ ਤਾਂ ਉਸ ਨੇ ਆਪਣੀ ਲਾਇਸੰਸੀ ਰਾਈਫਲ ਨਾਲ ਹਵਾਈ ਫਾਇਰ ਕਰ ਦਿੱਤਾ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਗੋਲੀ ਚਲਾਉਣ ਪਿੱਛੇ ਉਸ ਦਾ ਕੋਈ ਗਲਤ ਮਕਸਦ ਨਹੀਂ ਸੀ। ਉਸ ਨੇ ਗੁਰੂ ਸਾਹਿਬ ਨੂੰ ਸਲਾਮੀ ਦੇਣ ਲਈ ਇਹ ਗੋਲੀ ਚਲਾਈ। ਜਾਂਚ ਅਧਿਕਾਰੀ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਧਾਰਮਿਕ ਅਸਥਾਨ ਹੈ ਤੇ ਇੱਥੋਂ ਦੇ ਸ਼ਾਂਤ ਮਾਹੌਲ ਨੂੰ ਲਾਂਬੂ ਲਾਉਣ ਦੀ ਇਹ ਕੋਝੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਧਾਰਾ 336 ਤੇ 25/27-54-59 ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਘਟਨਾ ਮੰਦਭਾਗੀ ਕਰਾਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਇਸ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ   ਕਮੇਟੀ ਦੇ ਮੁਲਾਜ਼ਮਾਂ ਨੇ ਤੁਰੰਤ   ਕੁਲਦੀਪ ਸਿੰਘ ਨੂੰ ਕਾਬੂ ਕਰ ਕੇ ਸਥਾਨਕ ਪੁਲੀਸ ਹਵਾਲੇ ਕਰ ਦਿੱਤਾ, ਜਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

Leave a Reply

- Advertisment -

You May Like

%d bloggers like this: