ਨਵੀਂ ਦਿੱਲੀ, 3 ਸਤੰਬਰ

ਤ੍ਰਿਪੁਰਾ ’ਚ ਹਿੰਸਾ ਦੇ ਖਾਤਮੇ ਅਤੇ ਸ਼ਾਂਤੀ ਲਿਆਉਣ ਦੇ ਮਕਸਦ ਨਾਲ ਕੇਂਦਰ ਅਤੇ ਤ੍ਰਿਪੁਰਾ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ’ਚ ਭਲਕੇ ਬੁੱਧਵਾਰ (4 ਸਤੰਬਰ) ਨੂੰ ਸੂਬੇ ਦੇ ਦੋ ਬਾਗੀ ਗੁੱਟਾਂ ਨਾਲ ਇੱਕ ਸਮਝੌਤੇ ’ਤੇ ਦਸਤਖ਼ਤ ਕੀਤੇ ਜਾਣਗੇ। ਇੱਕ ਅਧਿਕਾਰਤ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ। ਸਮਝੌਤਾ ਪੱਤਰ ’ਤੇ ਦਸਤਖ਼ਤ ਕਰਨ ਸਮੇਂ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਅਤੇ ਗ੍ਰਹਿ ਮੰਤਰਾਲੇ ਤੇ ਤ੍ਰਿਪੁਰਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਹੋਣਗੇ। ਬਿਆਨ ਮੁਤਾਬਕ, ‘‘ਕੇਂਦਰ ਸਰਕਾਰ, ਤ੍ਰਿਪੁਰਾ ਸਰਕਾਰ ਅਤੇ ਨੈਸ਼ਨਲ ਲਿਬਰੇਸ਼ਨ ਫਰੰਟ ਆਫ ਤ੍ਰਿਪੁਰਾ (ਐੱਨਐੱਲਐੈੱਫਟੀ) ਤੇ ਆਲ ਤ੍ਰਿਪੁਰਾ ਟਾਈਗਰ ਫੋਰਸ (ਏਟੀਟੀਐੱਫ) ਦੇ ਨੁਮਾਇੰਦੇ 4 ਸਤੰਬਰ ਨੂੰ ਨਵੀਂ ਦਿੱਲੀ ’ਚ ਸਮਝੌਤਾ ਪੱਤਰ ’ਤੇ ਦਸਤਖ਼ਤ ਕਰਨਗੇ।’’ -ਪੀਟੀਆਈ

LEAVE A REPLY

Please enter your comment!
Please enter your name here