ਚੰਡੀਗੜ੍ਹ, 10 ਫਰਵਰੀ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਕੇਂਦਰ ਨੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਬਾਰੇ ਚਰਚਾ ਕਰਨ ਲਈ 12 ਫਰਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਗੱਲਬਾਤ ਕਰਨ ਲਈ 12 ਫਰਵਰੀ ਨੂੰ ਚੰਡੀਗੜ੍ਹ ਪਹੁੰਚਣਗੇ। ਇਹ ਮੀਟਿੰਗ ਕਿਸਾਨਾਂ ਵੱਲੋਂ ਐਲਾਨੇ ‘ਦਿੱਲੀ ਚੱਲੋ’ ਮਾਰਚ ਤੋਂ ਇੱਕ ਦਿਨ ਪਹਿਲਾਂ ਇੱਥੋਂ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਵੇਗੀ। ਪੰਧੇਰ ਨੇ ਸੱਦਾ ਪੱਤਰ ਵੀ ਸਾਂਝਾ ਕੀਤਾ ਹੈ। -ਪੀਟੀਆਈ

LEAVE A REPLY

Please enter your comment!
Please enter your name here