ਨਵੀਂ ਦਿੱਲੀ, 12 ਫਰਵਰੀ
ਦਿੱਲੀ ਹਾਈ ਕੋਰਟ ਨੇ ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਚਾਰ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਨੇ ਰਵੀ ਕਪੂਰ, ਅਮਿਤ ਸ਼ੁਕਲਾ, ਬਲਜੀਤ ਸਿੰਘ ਮਲਿਕ ਅਤੇ ਅਜੈ ਕੁਮਾਰ ਨੂੰ ਉਨ੍ਹਾਂ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਅਪੀਲ ’ਤੇ ਸੁਣਵਾਈ ਤੱਗ ਮੁਅੱਤਲ ਕਰ ਦਿੱਤਾ। ਬੈਂਚ ਨੇ ਕਿਹਾ ਕਿ ਦੋਸ਼ੀ 14 ਸਾਲਾਂ ਤੋਂ ਹਿਰਾਸਤ ਵਿਚ ਹਨ।