ਨਿੱਜੀ ਪੱਤਰ ਪ੍ਰੇਰਕ

ਚਮਕੌਰ ਸਾਹਿਬ, 10 ਫਰਵਰੀ

ਪੈਨਸ਼ਨਰਜ਼ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਲੈਕਚਰਾਰ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ। ਸਭ ਤੋਂ ਪਹਿਲਾਂ ਵਿਛੜੇ ਮੈਂਬਰ ਰਾਜਿੰਦਰਪਾਲ ਸ਼ੁਕਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਫਰਵਰੀ ਮਹੀਨੇ ਵਿੱਚ ਜਨਮ ਦਿਨ ਵਾਲੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਸਮੂਹ ਮੈਂਬਰਾਂ ਨੇ ਸੰਘ ਦੀ ਸਰਬਸੰਮਤੀ ਨਾਲ ਚੋਣ ਕੀਤੀ, ਜਿਸ ਵਿੱਚ ਮੁੜ ਤੋਂ ਲੈਕਚਰਾਰ ਧਰਮਪਾਲ ਸੋਖਲ ਨੂੰ ਸੰਘ ਦਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਹੋਰ ਮੈਂਬਰਾਂ ਵਿੱਚ ਲੈਕਚਰਾਰ ਲਛਮਣ ਸਿੰਘ ਨੂੰ ਵੀ ਮੁੜ ਜਨਰਲ ਸਕੱਤਰ ਚੁਣਿਆ ਗਿਆ। ਸੰਘ ਦੇ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ 16 ਫਰਵਰੀ ਦੇ ਭਾਰਤ ਬੰਦ ਦੀ ਸੰਘ ਵੱਲੋਂ ਹਮਾਇਤ ਕੀਤੀ ਗਈ। ਇਸ ਮੌਕੇ ਬਾਰਾ ਸਿੰਘ ਕੰਗ, ਸੁਰਿੰਦਰਜੀਤ ਵਰਮਾ, ਹਰਚੰਦ ਸਿੰਘ, ਕੈਪਟਨ ਹਰਪਾਲ ਸਿੰਘ, ਗੁਰਦੇਵ ਸਿੰਘ, ਗੁਰਦਿਆਲ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਦਲਜੀਤ ਕੌਰ, ਹਰਜੀਤ ਕੌਰ ਅਤੇ ਜਸਵੀਰ ਕੌਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here