ਚੰਡੀਗੜ੍ਹ, 23 ਅਗਸਤ
ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਅੱਜ ਤੜਕੇ 3 ਵਜੇ ਨਾਭਾ ਲਿਆਂਦਾ ਗਿਆ ਅਤੇ ਪੁਲੀਸ ਦੀ ਸਖ਼ਤ ਸੁਰੱਖਿਆ ਦੇ ਵਿਚ ਨਾਭਾ ਦੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ। ਜੱਜ ਵਲੋਂ ਰਮਨਜੀਤ ਉਰਫ ਰੋਮੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਭੇਜ ਦਿੱਤਾ ਗਿਆ। ਨਵੀਂ ਜ਼ਿਲ੍ਹਾ ਜੇਲ੍ਹ ਤੋਂ ਪਹਿਲਾਂ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਅਮਰਜੀਤ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ।