26.2 C
Miami
Monday, October 18, 2021
HomeLanguageਪੰਜਾਬੀਪਰਗਟ ਵੱਲੋਂ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਸਨਮਾਨ

ਪਰਗਟ ਵੱਲੋਂ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਸਨਮਾਨ


ਪਾਲ ਸਿੰਘ ਨੌਲੀ

ਜਲੰਧਰ, 2 ਅਕਤੂਬਰ

ਪੰਜਾਬ ਦੇ ਸਿੱਖਿਆ, ਖੇਡ ਅਤੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਇਥੇ ਜਿਮਖਾਨਾ ਕਲੱਬ ਵਿੱਚ ਹਾਕੀ ਪੰਜਾਬ ਵੱਲੋਂ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਜੇ ਖਿਡਾਰੀਆਂ ਨੂੰ ਸਹੀ ਸਮੇਂ ’ਤੇ ਸਹੀ ਸੇਧ ਦਿੱਤੀ ਜਾਵੇ ਤਾਂ ਓਲੰਪਿਕ ਪੱਧਰ ’ਤੇ ਪ੍ਰਦਰਸ਼ਨ ਹੋਰ ਸੁਧਾਰਿਆ ਜਾ ਸਕਦਾ ਹੈ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ, ਕ੍ਰਿਸ਼ਨਾ ਬਹਾਦੁਰ ਪਾਠਕ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਦੀ ਗ਼ੈਰ-ਮੌਜੂਦਗੀ ਵਿੱਚ ਉਸ ਦੀ ਭੈਣ ਪ੍ਰਦੀਪ ਕੌਰ ਨੂੰ ਸਨਮਾਨਿਤ ਕੀਤਾ। ਰੁਝੇਵਿਆਂ ਕਾਰਨ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸ਼ਾਮਲ ਨਹੀਂ ਹੋ ਸਕੇ। ਗੁਰਜੀਤ ਕੌਰ ਵੀ ਬੰਗਲੂਰੂ ਹਾਕੀ ਇੰਡੀਆ ਦੇ ਕੈਂਪ ਵਿੱਚ ਹੈ। ਇਸ ਮੌਕੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਹਰਪ੍ਰੀਤ ਸਿੰਘ ਮੰਡੇਰ, ਤਰੁਣ ਸਿੱਕਾ ਆਦਿ ਮੌਜੂਦ ਸਨ।


RELATED ARTICLES

Leave a Reply

- Advertisment -

You May Like

%d bloggers like this: