ਸੰਜੀਵ ਬੱਬੀ

ਚਮਕੌਰ ਸਾਹਿਬ, 20 ਮਈ

ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਭੋਜੇਮਾਜਰਾ ਵਿਖੇ ਬੀਤੀ ਰਾਤ ਪਿੰਡ ਦੇ ਇੱਕ ਨੌਜਵਾਨ ਵਲੋਂ ਰੰਜਿਸ਼ ਤਹਿਤ ਸਾਬਕਾ ਸਰਪੰਚ ਦੇ ਘਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਇਨਾਂ ਜ਼ਖਮੀਆਂ ਵਿੱਚ ਸਾਬਕਾ ਸਰਪੰਚ ਜਸਪਾਲ ਸਿੰਘ, ਉਸ ਦੀ ਪਤਨੀ ਜਸਪਾਲ ਕੌਰ ਅਤੇ ਕੈਨੇਡਾ ਰਹਿੰਦੀ 12 ਵਰ੍ਹਿਆਂ ਦੀ ਪੋਤੀ ਸ਼ਾਮਲ ਹਨ। ਇਨ੍ਹਾਂ ਤਿੰਨੋਂ ਜ਼ਖਮੀਆਂ ਨੂੰ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਵੱਲੋਂ ਇਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਲਈ ਰੈਫਰ ਕਰ ਦਿੱਤਾ। ਮਾਮਲੇ ਸਬੰਧੀ ਡੀਐਸਪੀ ਜਤਿੰਦਰਪਾਲ ਸਿੰਘ ਅਤੇ ਥਾਣਾ ਮੁਖੀ ਕਮਲ ਤਨੇਜਾ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ।

 

LEAVE A REPLY

Please enter your comment!
Please enter your name here