ਪੈਟਰੋਲ ਤੇ ਡੀਜ਼ਲ ਦੇ ਭਾਅ ਲਗਾਤਾਰ ਛੇਵੇਂ ਦਿਨ ਵਧੇ

2

ਨਵੀਂ ਦਿੱਲੀ: ਲਗਾਤਾਰ ਛੇਵੇਂ ਦਿਨ ਤੇਲ ਕੀਮਤਾਂ ਵਧਣ ਨਾਲ ਰਿਕਾਰਡ ਪੱਧਰ ’ਤੇ ਪਹੁੰਚ ਗਈਆਂ ਹਨ। ਪੈਟਰੋਲ ਦੇ ਭਾਅ ਵਿੱਚ ਮੁੜ 30 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿੱਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਸਰਕਾਰੀ ਮਾਲਕੀ ਵਾਲੇ ਈਂਧਣ ਰਿਟੇਲਰਾਂ ਨੇ ਐਤਵਾਰ ਨੂੰ ਦਿੱਤੀ। ਨੋਟੀਫਿਕੇਸ਼ਨ ਮੁਤਾਬਕ ਹੁਣ ਗਾਂਧੀਨਗਰ ਤੇ ਲੇਹ ਵਿੱਚ ਵੀ ਡੀਜ਼ਲ ਦੀ ਕੀਮਤ ਸੌ ਦਾ ਅੰਕੜਾ ਪਾਰ ਕਰ ਗਈ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਧ ਕੇ 104.14 ਪ੍ਰਤੀ ਲਿਟਰ ਅਤੇ ਮੁੰਬਈ ਵਿੱਚ 110.12 ਪ੍ਰਤੀ ਲਿਟਰ ’ਤੇ ਪੁੱਜ ਗਈ ਹੈ। ਦੂਜੇ ਪਾਸੇ ਡੀਜ਼ਲ ਦੀ ਕੀਮਤ ਮੁੰਬਈ ਵਿੱਚ 100.66 ਰੁਪਏ ਪ੍ਰਤੀ ਲਿਟਰ ਜਦੋਂ ਕਿ ਦਿੱਲੀ ਵਿੱਚ 92.82 ਰੁਪਏ ਹੋ ਗਈ ਹੈ। ਚੰਡੀਗੜ੍ਹ ਵਿੱਚ ਪੈਟਰੋਲ 100.24 ਰੁਪਏ ਅਤੇ ਡੀਜ਼ਲ 92.55 ਰੁਪਏ ਪ੍ਰਤੀ ਲਿਟਰ ਹੋ ਗਿਆ। -ਪੀਟੀਆਈ

Leave a Reply