ਪੈਟਰੋਲ 30 ਪੈਸੇ ਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗੇ: ਮੁੰਬਈ ’ਚ ਡੀਜ਼ਲ ਨੇ ਸੈਂਕੜਾ ਮਾਰਿਆ

1


ਨਵੀਂ ਦਿੱਲੀ, 9 ਅਕਤੂਬਰ

ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਮੁੜ ਵਾਧਾ ਕੀਤਾ ਗਿਆ। ਇਸ ਨਾਲ ਮੁੰਬਈ ਵਿੱਚ ਡੀਜ਼ਲ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਿਆ ਹੈ। ਮੁੰਬਈ ਪਹਿਲਾ ਮਹਾਂਨਗਰ ਹੈ, ਜਿੱਥੇ ਡੀਜ਼ਲ ਨੇ ਸੈਂਕੜਾ ਮਾਰਿਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੇ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਮੁੰਬਈ ਵਿੱਚ ਡੀਜ਼ਲ ਦੀ ਕੀਮਤ ਹੁਣ 100.29 ਰੁਪਏ ਪ੍ਰਤੀ ਲਿਟਰ ਹੈ, ਜਦੋਂ ਕਿ ਦਿੱਲੀ ਵਿੱਚ ਇਹ 92.47 ਰੁਪਏ ਪ੍ਰਤੀ ਲਿਟਰ ਤੱਕ ਪਹੁੰਚ ਗਿਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.84 ਰੁਪਏ ਤੇ ਮੁੰਬਈ ‘ਚ 109.83 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

 

 


Leave a Reply