ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਸ਼ਾਮ 5 ਵਜੇ ਮੀਟਿੰਗ ਲਈ ਪਾਰਟੀ ਨਿਗਰਾਨ ਪੁੱਜੇ, ਸਿੱਧੂ ਨੇ ਹਵਾਈ ਅੱਡੇ ’ਤੇ ਕੀਤਾ ਸਵਾਗਤ

10


ਚੰਡੀਗੜ੍ਹ, 18 ਸਤੰਬਰਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੀ ਖਿੱਚੋਤਾਣ ਕਾਰਨ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਨੇ ਅੱਜ ਰਾਜ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਇਹ ਐਲਾਨ ਕੀਤਾ ਸੀ। ਰਾਵਤ ਨੇ ਟਵੀਟ ਕੀਤਾ, ‘ਕਈ ਕਾਂਗਰਸੀ ਵਿਧਾਇਕਾਂ ਨੇ ਏਆਈਸੀਸੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਬੇਨਤੀ ਕੀਤੀ ਹੈ। ਇਸੇ ਸਿਲਸਿਲੇ ਵਿੱਚ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।’ ਸ੍ਰੀ ਨਵਜੋਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਟਵਿੱਟਰ ‘ਤੇ ਲਿਖਿਆ, ‘ਏਆਈਸੀਸੀ ਦੇ ਨਿਰਦੇਸ਼ਾਂ ’ਤੇ 18 ਸਤੰਬਰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ।’ ਇਸ ਦੌਰਾਨ ਕਾਂਗਰਸ ਦੇ ਨਿਗਰਾਨ ਹਰੀਸ਼ ਚੌਧਰੀ ਤੇ ਅਜੈ ਮਾਕਨ ਅੱਜ ਦਿੱਲੀ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਪੁੱਜੇ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਸਵਾਗਤ ਕੀਤਾ। 


Leave a Reply