ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ, 27 ਫਰਵਰੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ 28 ਫਰਵਰੀ ਨੂੰ ਜਿਲ੍ਹਾ ਹੈੱਡਕੁਆਰਟਰਾਂ ਨੂੰ ਘੇਰ ਕੇ ਟਰੈਕਟਰ ਰੈਲੀਆਂ ਕੀਤੀਆਂ ਜਾਣਗੀਆਂ। ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਸੱਦੇ ਸੰਮੇਲਨ ਤੋਂ ਬਾਅਦ, ਲੀਡਰਸ਼ਿਪ ਨੇ ਫਰਵਰੀ ਦੀ 28 ਤਰੀਕ ਨੂੰ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿੱਚ ’ਕਿਸਾਨੀ ਬਚਾਓ ਮਾਰਚ’ ਟਰੈਕਟਰ ਰੈਲੀਆਂ ਦੀ ਅਗਵਾਈ ਕਰਕੇ ਕਿਸਾਨੀ ਅੰਦੋਲਨ ਨੂੰ ਸਮਰਥਨ ਦੇਣ ਦਾ ਫੈਸਲਾ ਲਿਆ ਹੈ। ਟਰੈਕਟਰ ਰੈਲੀਆਂ ਤੋਂ ਇਲਾਵਾ ਕਾਂਗਰਸ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਮੈਡੀਕਲ ਅਤੇ ਲੰਗਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

LEAVE A REPLY

Please enter your comment!
Please enter your name here