ਪੱਤਰ ਪ੍ਰੇਰਕ

ਭੁਲੱਥ, 5 ਜੂਨ

ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਆਪਣੇ ਹਲਕੇ ਦੇ ਸਮਰਥਕਾਂ ਤੇ ਵਰਕਰਾਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਆਪਣੀ ਮਜਬੂਰੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਿਆਸੀ ਬਦਲਾਅ ਲਈ ਸਾਰੇ ਯਤਨ ਫੇਲ੍ਹ ਹੋਣ ਤੋਂ ਬਾਅਦ ਮਜਬੂਰੀ ਵਿਚ ਉਨ੍ਹਾਂ ਨੂੰ ਅੱਕ ਚੱਬਣਾ ਪਿਆ ਹੈ। ਉਨ੍ਹਾਂ ਸਮਰਥਕਾਂ ਵੱਲੋਂ ਲੱਡੂ ਵੰਡੇ ਜਾਣ ਲਈ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਜਦੋਂ ਸ਼ਹੀਦੀ ਦਿਹਾੜੇ ਚੱਲ ਰਹੇ ਹੋਣ ਉਦੋਂ ਲੱਡੂ ਵੰਡਣੇ ਤੇ ਖੁਸ਼ੀ ਮਨਾਉਣੀ ਠੀਕ ਨਹੀਂ ਹੈ। ਸੋਸ਼ਲ ਮੀਡੀਆ ’ਤੇ ਉਨ੍ਹਾਂ ਵਿਰੁੱਧ ਕੀਤੇ ਜਾ ਰਹੇ ਭੰਡੀ ਪ੍ਰਚਾਰ ਬਾਰੇ ਸਪੱਸ਼ਟ ਕੀਤਾ ਕਿ ਉਹ ਕਦੇ ਵੀ ਆਪਣੇ ਟੀਚੇ ਤੋਂ ਥਿੜਕੇ ਨਹੀਂ ਤੇ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਨਾਲ ਰਹਿਣਗੇ। ਉਨ੍ਹਾਂ ਆਪਣੇ ਵਿਰੋਧੀਆਂ ਨੂੰ ਉਨ੍ਹਾਂ ਪ੍ਰਤੀ ਵਰਤੀ ਜਾ ਰਹੀ ਘਟੀਆ ਸ਼ਬਦਾਵਲੀ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ। 

LEAVE A REPLY

Please enter your comment!
Please enter your name here