25.6 C
Miami
Thursday, October 21, 2021
HomeLanguageਪੰਜਾਬੀਪੰਜਾਬ ਦੀਆਂ ਸਰਕਾਰੀ ਨੌਕਰੀਆਂ ’ਤੇ ਦੂਜੇ ਸੂਬਿਆਂ ਦੇ ਉਮੀਦਵਾਰਾਂ ਦਾ ਕਬਜ਼ਾ

ਪੰਜਾਬ ਦੀਆਂ ਸਰਕਾਰੀ ਨੌਕਰੀਆਂ ’ਤੇ ਦੂਜੇ ਸੂਬਿਆਂ ਦੇ ਉਮੀਦਵਾਰਾਂ ਦਾ ਕਬਜ਼ਾ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 9 ਅਕਤੂਬਰ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਪਿਛਲੇ 30 ਸਾਲਾਂ ਤੋਂ ਪੰਜਾਬ ਦੀਆਂ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਨੇ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਖੇਤਰ ’ਚ ਨੌਕਰੀਆਂ ਸੁਰੱਖਿਅਤ ਰੱਖਣ ਲਈ ਕੋਈ ਨੀਤੀ ਨਹੀਂ ਬਣਾਈ ਜਿਸ ਕਾਰਨ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ’ਤੇ ਹੋਰਨਾਂ ਸੂਬਿਆਂ ਦੇ ਉਮੀਦਵਾਰ ਕਾਬਜ਼ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੀਐੱਸਟੀਸੀਐੱਲ ਦੀਆਂ ਵੱਖ-ਵੱਖ ਆਸਾਮੀਆਂ ਲਈ ਮੈਰਿਟ ਸੂਚੀ ’ਚ 51 ਤੋਂ 71 ਫ਼ੀਸਦੀ ਤੱਕ ਹੋਰਨਾਂ ਸੂਬਿਆਂ ਦੇ ਉਮੀਦਵਾਰਾਂ ਦੇ ਨਾਮ ਆਉਣਾ ਇਸ ਦੀ ਤਾਜ਼ਾ ਮਿਸਾਲ ਹੈ। ਪੀਐੱਸਟੀਸੀਐੱਲ ਵੱਲੋਂ ਜਾਰੀ ਸੂਚੀ ਅਨੁਸਾਰ ਜਨਰਲ ਵਰਗ ਦੀਆਂ ਸਹਾਇਕ ਲਾਈਨਮੈਨਾਂ ਦੀਆਂ 95 ’ਚੋਂ 64 (67 ਫ਼ੀਸਦ), ਸਹਾਇਕ ਸਬ-ਸਟੇਸ਼ਨ ਅਟੈਡੈਂਟ ਦੀਆਂ 39 ’ਚੋਂ 28 (71.70 ਫ਼ੀਸਦ), ਜੇਈ ਸਬ-ਸਟੇਸ਼ਨ ਦੀਆਂ 54 ’ਚੋਂ 28 (52 ਫ਼ੀਸਦੀ) ਤੇ ਸਹਾਇਕ ਇੰਜਨੀਅਰਾਂ ਦੀਆਂ 11 ’ਚੋਂ 4 ਆਸਾਮੀਆਂ (36 ਫ਼ੀਸਦੀ) ਹੋਰਨਾਂ ਸੂਬਿਆਂ ਦੇ ਉਮੀਦਾਵਰ ਲੈ ਗਏ। ਉਨ੍ਹਾਂ ਕਿਹਾ ਕਿ ਹਰਿਆਣਾ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ ਨੇ ਆਪਣੇ ਸੂਬੇ ਦੇ ਨੌਜਵਾਨਾਂ ਲਈ 80 ਫ਼ੀਸਦੀ ਤੱਕ ਨੌਕਰੀਆਂ ਦਾ ਕੋਟਾ ਸੁਰੱਖਿਅਤ ਕੀਤਾ ਹੋਇਆ ਹੈ।

RELATED ARTICLES

Leave a Reply

- Advertisment -

You May Like

%d bloggers like this: