ਕੋਲਕਾਤਾ, 23 ਅਗਸਤ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ (ਆਰਜੀਕੇਐੱਮਸੀਐੱਚ) ਵਿੱਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਦੀ ਹੜਤਾਲ ਅੱਜ 15ਵੇਂ ਦਿਨ ਵੀ ਜਾਰੀ ਰਹਿਣ ਕਾਰਨ ਪੱਛਮੀ ਬੰਗਾਲ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਕੰਮ ‘ਤੇ ਪਰਤਣ ਦੀ ਸੁਪਰੀਮ ਕੋਰਟ ਦੀ ਅਪੀਲ ਦੇ ਬਾਵਜੂਦ ਡਾਕਟਰਾਂ ਨੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਆਰਜੀਕੇਐੱਮਸੀਐਚ ਦੇ ਅੰਦੋਲਨਕਾਰੀ ਡਾਕਟਰ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਕੰਮ ’ਤੇ ਨਹੀਂ ਪਰਤਣਗੇ।