ਨਵੀਂ ਦਿੱਲੀ, 10 ਫਰਵਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਸੂਬਿਆਂ ਦੀ ਮਦਦ ਨਹੀਂ ਕਰ ਸਕਦੀ ਜੋ ਫਾਲਤੂ ਦੇ ਚੋਣ ਵਾਅਦਿਆਂ ਨਾਲ ਆਪਣਾ ਖਜ਼ਾਨਾ ਖਾਲੀ ਕਰਦੇ ਹਨ। ਕੇਂਦਰ ਵੱਲੋਂ ਜਾਰੀ ਫੰਡਾਂ ਵਿੱਚ ਕੁਝ ਸੂਬਿਆਂ ਨਾਲ ਵਿਤਕਰੇ ਦੇ ਦੋਸ਼ਾਂ ਬਾਰੇ ਪੁੱਛੇ ਜਾਣ ’ਤੇ ਅਮਿਤ ਸ਼ਾਹ ਨੇ ਇੱਥੇ ਇੱਕ ਸਮਾਗਮ ਵਿੱਚ ਕਿਹਾ ਕਿ ਸਾਰੇ ਸੂਬਿਆਂ ਨੂੰ ਵਿਕਾਸ ਪ੍ਰੋਗਰਾਮਾਂ ਅਤੇ ਸਮਾਜ ਭਲਾਈ ਵਚਨਬੱਧਤਾਵਾਂ ਨੂੰ ਧਿਆਨ ਵਿੱਚ ਰੱਖ ਕੇ ਆਪਣਾ ਬਜਟ ਤਿਆਰ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ, ਕੇਰਲ ਅਤੇ ਕਰਨਾਟਕ ਦੀਆਂ ਸਰਕਾਰਾਂ ਨੇ ਹਾਲ ਹੀ ਵਿੱਚ ਕੌਮੀ ਰਾਜਧਾਨੀ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਕੇਂਦਰੀ ਫੰਡਾਂ ਵਿੱਚ ਉਨ੍ਹਾਂ ਦਾ ਢੁਕਵਾਂ ਹਿੱਸਾ ਨਹੀਂ ਦਿੱਤਾ ਗਿਆ। ਵਿੱਤ ਮੰਤਰੀ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ।

LEAVE A REPLY

Please enter your comment!
Please enter your name here