ਚਰਨਜੀਤ ਭੁੱਲਰ

ਚੰਡੀਗੜ੍ਹ, 6 ਮਾਰਚ

ਪੰਜਾਬ ਵਿਧਾਨ ਸਭਾ ’ਚ ‘ਪੰਜਾਬ ਬਜਟ’ ’ਤੇ ਚੱਲ ਰਹੀ ਬਹਿਸ ਦੌਰਾਨ ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ’ਤੇ ਵਿਧਾਨ ਸਭਾ ’ਚੋਂ ਜਬਰੀ ਬਾਹਰ ਕੱਢ ਦਿੱਤਾ ਗਿਆ ਜਦੋਂ ਕਿ ਬਜਟ ’ਚ ਚਰਚਾ ਦੌਰਾਨ ਸਦਨ ’ਚ ਮੌਜੂਦ ਕਾਂਗਰਸ ਦੇ ਨੌਂ ਵਿਧਾਇਕਾਂ ਨੂੰ ਦਿਨ ਭਰ ਲਈ ਮੁਅੱਤਲ ਕਰ ਦਿੱਤਾ। ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਰੌਲਾ ਪਾਇਆ ਗਿਆ ਕਿ ਉਨ੍ਹਾਂ ਨੂੰ ਬਜਟ ’ਤੇ ਬੋਲਣ ਲਈ ਢੁਕਵਾਂ ਸਮਾਂ ਨਹੀਂ ਦਿੱਤਾ ਜਾ ਰਿਹਾ ਜਦੋਂ ਕਿ ਹਾਕਮ ਧਿਰ ਦਾ ਕਹਿਣਾ ਸੀ ਕਿ ਵਿਰੋਧੀ ਧਿਰ ਦਾ ਸਾਰਾ ਸਮਾਂ ਪ੍ਰਤਾਪ ਸਿੰਘ ਬਾਜਵਾ ਲੈ ਚੁੱਕੇ ਹਨ। ਸਪੀਕਰ ਸੰਧਵਾਂ ਨੇ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ’ਤੇ ਦੁਪਹਿਰ ਮਗਰੋਂ ਸਦਨ ’ਚੋਂ ਦਿਨ ਭਰ ਲਈ ਸੰਦੀਪ ਜਾਖੜ ਨੂੰ ਛੱਡ ਕੇ ਬਾਕੀ 9 ਕਾਂਗਰਸੀ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਜਿਨ੍ਹਾਂ ਵਿਚ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਬਿੰਦਰ ਸਿੰਘ ਸਰਕਾਰੀਆ, ਹਰਦੇਵ ਸਿੰਘ ਲਾਡੀ, ਅਵਤਾਰ ਸਿੰਘ ਜੂਨੀਅਰ, ਬਰਿੰਦਰਮੀਤ ਸਿੰਘ ਪਾਹੜਾ, ਡਾ.ਰਾਜ ਕੁਮਾਰ ਚੱਬੇਵਾਲ, ਵਿਕਰਮਜੀਤ ਸਿੰਘ ਚੌਧਰੀ ਅਤੇ ਰਾਣਾ ਗੁਰਜੀਤ ਸਿੰਘ ਦੇ ਨਾਮ ਸ਼ਾਮਲ ਹਨ।

LEAVE A REPLY

Please enter your comment!
Please enter your name here