ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਜੂਨ

ਅੰਤਰਰਾਸ਼ਟਰੀ ਐਕਸਚੇਂਜ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਉੱਤਮ ਅਭਿਆਸਾਂ ਬਾਰੇ ਜਾਣਕਾਰੀ ਦੇਣ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਅਮਰੀਕਾ ਦੀ ਵੇਨ ਸਟੇਟ ਯੂਨੀਵਰਸਿਟੀ ਨਾਲ ਸਮਝੌਤੇ ’ਤੇ ਹਸਤਾਖਰ ਕੀਤੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇੱਕ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਵਿੱਚ ਤਿੰਨ ਸਾਲਾਂ ਦੀ ਪੜ੍ਹਾਈ ਕਰਨ ਤੋਂ ਬਾਅਦ ਚੌਥੇ ਅਤੇ ਪੰਜਵੇਂ ਸਾਲ ਦੀ ਪੜ੍ਹਾਈ 3 ਪਲੱਸ 2 ਤੇ 3 ਪਲੱਸ 1 ਪ੍ਰੋਗਰਾਮਾਂ ਅਧੀਨ ਵੇਨ ਸਟੇਟ ਯੂਨੀਵਰਸਿਟੀ ਵਿੱਚ ਪੂਰੀ ਕਰੇਗਾ। ਚਾਰ ਸਾਲਾਂ ਦਾ ਕੋਰਸ ਪੂਰਾ ਹੋਣ ਮਗਰੋਂ ਐੱਮਆਰਐੱਸਪੀਟੀਯੂ ਦੇ ਵਿਦਿਆਰਥੀ ਨੂੰ ਵੇਨ ਸਟੇਟ ਯੂਨੀਵਰਸਿਟੀ ਅਤੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਦੋਹਾਂ ਤੋਂ ਬੀ.ਟੈੱਕ ਦੀ ਡਿਗਰੀ ਮਿਲੇਗੀ

LEAVE A REPLY

Please enter your comment!
Please enter your name here