ਨਿੱਜੀ ਪੱਤਰ ਪ੍ਰੇਰਕ

ਜਲੰਧਰ, 21 ਜੁਲਾਈ

ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਅੱਜ ਚਾਰ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਹਨ। ਇਹ ਚਾਰੇ ਸੀਟਾਂ ਸ਼੍ਰੋਮਣੀ ਅਕਾਲੀ ਦਲ ਨਾਲ ਹੋਏ ਸਮਝੌਤੇ ਤਹਿਤ ਬਸਪਾ ਦੇ ਹਿੱਸੇ ਆਈਆਂ ਹਨ। ਪਾਰਟੀ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿਚ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜਾਂ ਨੂੰ ਸੰਭਾਵੀ ਉਮੀਦਵਾਰ ਵੀ ਦੱਸਿਆ ਗਿਆ ਹੈ। ਇਨ੍ਹਾਂ ਵਿਚ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਨਵਾਂਸ਼ਹਿਰ ਤੋਂ ਡਾ. ਨਛੱਤਰ ਪਾਲ, ਪਾਇਲ ਤੋਂ ਡਾ. ਜਸਪ੍ਰੀਤ ਸਿੰਘ ਅਤੇ ਬੱਸੀ ਪਠਾਣਾ ਤੋਂ ਐਡਵੋਕੇਟ ਸ਼ਿਵ ਕਲਿਆਣ ਸ਼ਾਮਲ ਹਨ।

LEAVE A REPLY

Please enter your comment!
Please enter your name here