ਦਵਿੰਦਰ ਸਿੰਘ

ਯਮੁਨਾਨਗਰ, 19 ਜੁਲਾਈ

ਬਿਜਲੀ ਸੋਧ ਬਿਲ 2021 ਦੇ ਵਿਰੋਧ ਵਿੱਚ ਬਿਜਲੀ ਅਧਿਕਾਰੀਆਂ ਨੇ ਸਬ ਯੂਨਿਟ ਆਲ ਹਰਿਆਣਾ ਪਾਵਰ ਕਾਰਪੋਰੇਸਨਜ਼ ਵਰਕਰ ਯੂਨੀਅਨ ਮਾਡਲ ਟਾਊਨ ਦੇ ਗੇਟ ਦੇ ਸਾਹਮਣੇ ਬੈਠਕ ਕੀਤੀ ਅਤੇ ਭਾਜਪਾ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਬੈਠਕ ਦੀ ਪ੍ਰਧਾਨਗੀ ਸਬ ਯੂਨਿਟ ਦੇ ਪ੍ਰਧਾਨ ਵਿਜੇ ਪ੍ਰਕਾਸ਼ ਨੇ ਕੀਤੀ ਜਦਕਿ ਸੰਚਾਲਨ ਸਕੱਤਰ ਸਤੀਸ਼ ਕੁਮਾਰ ਨੇ ਕੀਤਾ । ਬੈਠਕ ਵਿੱਚ ਯੂਨਿਟ ਆਡੀਟਰ ਰਾਜੇਸ਼ ਕੁਮਾਰ, ਸਹਿ ਸਕੱਤਰ ਦੇਵਿੰਦਰ ਕੁਮਾਰ ਅਤੇ ਜੈ ਦੀਪ ਸ਼ਰਮਾ ਅਤੇ ਉਪ ਪ੍ਰਧਾਨ ਮਨੀਸ਼ ਕੁਮਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਬਿਜਲੀ ਨਿੱਜੀਕਰਨ ਸਬੰਧੀ ਲੰਬੇ ਸਮੇਂ ਤੋਂ ਵਿਚਾਰ ਅਧੀਨ ਬਿਜਲੀ ਸੋਧ ਬਿਲ 2021 ਬਿੱਲ ਮੌਜੂਦਾ ਮੌਨਸੂਨ ਸੈਸ਼ਨ ਵਿੱਚ ਪਾਸ ਕਰਵਾਉਣ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਇਹ ਬਿਲ ਆਮ ਲੋਕਾਂ, ਕਿਸਾਨਾਂ, ਗਰੀਬ ਅਤੇ ਕਰਮਚਾਰੀਆਂ ਦੇ ਵਿਰੁੱਧ ਹੈ । ਉਨ੍ਹਾਂ ਕਿਹਾ ਕਿ ਯੂਨੀਅਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਬਿਲ ਨੂੰ ਖਤਮ ਕਰਨ ਲਈ ਕਿਹਾ ਸੀ ਪਰ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਬਿਜਲੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ 10 ਅਗਸਤ ਨੂੰ ਹੜਤਾਲ ਕਰਨਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

LEAVE A REPLY

Please enter your comment!
Please enter your name here