ਆਤਿਸ਼ ਗੁਪਤਾ

ਚੰਡੀਗੜ੍ਹ, 13 ਮਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਦੀ ਠੋਡੀ ’ਤੇ ਜਨਤਕ ਥਾਂ ’ਤੇ ਹੱਥ ਲਗਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਇਸ ਮਾਮਲੇ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਤਰਾਜ਼ ਜਤਾਇਆ ਹੈ। ਜਿਨ੍ਹਾਂ ਨੇ ਉਕਤ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਡੀਜੀਪੀ ਪੰਜਾਬ ਤੋਂ ਰਿਪੋਰਟ ਮੰਗ ਲਈ ਹੈ। ਕਮਿਸ਼ਨ ਨੇ ਡੀਜੀਪੀ ਨੂੰ ਪੱਤਰ ਲਿੱਖ ਕੇ 14 ਮਈ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here