ਅੰਬਾਲਾ, 6 ਜੂਨ

ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੱਛਮੀ ਬੰਗਾਲ ਵਾਂਗ ਉਤਰ ਪ੍ਰਦੇਸ਼ ਵਿਚ ਵੀ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ ਜਿਥੇ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਦੇਸ਼ ਭਰ ਵਿਚ ਵਿਰੋਧ ਹੋਇਆ ਹੈ ਜਿਸ ਕਾਰਨ ਪਿਛਲੇ ਛੇ ਮਹੀਨਿਆਂ ਤੋਂ ਕਈ ਥਾਈਂ ਭਾਜਪਾ ਨੂੰ ਸਖਤ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਬਾਲਾ ਦੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨਾਲ ਦਿੱਲੀ ਰਵਾਨਾ ਹੋਣ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਰੇ ਦਿੱਗਜ਼ਾਂ ਨੇ ਪੱਛਮੀ ਬੰਗਾਲ ਵਿਚ ਭਰਵਾਂ ਚੋਣ ਪ੍ਰਚਾਰ ਕੀਤਾ ਪਰ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹਾਲੇ ਤਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਪਰ ਕਿਸਾਨ ਮਸਲੇ ਹੱਲ ਹੋਣ ਤਕ ਸੰਘਰਸ਼ ਜਾਰੀ ਰੱਖਣਗੇ।-ਪੀਟੀਆਈ

LEAVE A REPLY

Please enter your comment!
Please enter your name here