ਬਰਹਮਪੁਰ, 22 ਅਗਸਤ

ਓੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਬੱਸ ਨਾਲ ਆਹਮੋ-ਸਾਹਮਣੀ ਟੱਕਰ ਤੋਂ ਬਾਅਦ ਇੱਕ ਟੈਂਕਰ ਸੜਕ ਕਿਨਾਰੇ ਇੱਕ ਚਾਹ ਦੀ ਦੁਕਾਨ ‘ਤੇ ਪਲਟ ਗਿਆ ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਸ਼ਟਰੀ ਰਾਜ ਮਾਰਗ 59 ‘ਤੇ ਹਿੰਜਲੀ ਨੇੜੇ ਸਮਰਝੋਲਾ ਵਿਖੇ ਵਾਪਰਿਆ। ਪੁਲੀਸ ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲੀਸ ਨੇ ਦੱਸਿਆ ਕਿ ਬੱਸ ’ਚ ਸਫਰ ਕਰ ਰਹੇ ਇਕ ਵਿਅਕਤੀ ਦੀ ਮੌਤ ਹੋਈ ਹੈ ਜਦੋਂ ਕਿ ਚਾਹ ਸਟਾਲ ’ਤੇ ਬੈਠੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਗੰਭੀਰ ਜ਼ਖ਼ਮੀਆਂ ਲਈ ਇਕ ਲੱਖ ਰੁਪਏ ਮੁਆਵਜ਼ੇ ਦਾ ਐਲਾਨ ਵੀ ਕੀਤਾ। ਪੀਟੀਆਈ

LEAVE A REPLY

Please enter your comment!
Please enter your name here